ਵ੍ਰਿੰਦਾਵਨ ਕਿਸ਼ਤੀ ਹਾਦਸਾ: ਜਲਾਲਾਬਾਦ ਦੇ ਨੌਜਵਾਨ ਪੰਕਜ ਮਲਹੋਤਰਾ ਦੀ ਲਾਸ਼ ਬਰਾਮਦ

ਨਿਊਜ਼ ਪੰਜਾਬ

16 ਅਪ੍ਰੈਲ 2026

Vrindavan ਵਿੱਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਲਾਪਤਾ ਹੋਏ ਜਲਾਲਾਬਾਦ ਦੇ ਨੌਜਵਾਨ ਪੰਕਜ ਮਲਹੋਤਰਾ ਦੀ ਮ੍ਰਿਤਕ ਦੇਹ ਛੇ ਦਿਨਾਂ ਬਾਅਦ ਬਰਾਮਦ ਹੋ ਗਈ ਹੈ। ਐਨਡੀਆਰਐਫ ਦੀਆਂ ਟੀਮਾਂ ਵੱਲੋਂ ਲਗਾਤਾਰ ਚਲਾਈ ਜਾ ਰਹੀ ਭਾਲ ਮੁਹਿੰਮ ਦੌਰਾਨ ਹਾਦਸੇ ਵਾਲੀ ਥਾਂ ਤੋਂ ਕਰੀਬ 7 ਕਿਲੋਮੀਟਰ ਦੂਰ ਝਾੜੀਆਂ ਵਿੱਚੋਂ ਉਸ ਦੀ ਲਾਸ਼ ਮਿਲੀ। ਇਸ ਤੋਂ ਪਹਿਲਾਂ 15 ਲੋਕਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋ ਚੁੱਕੀਆਂ ਹਨ, ਜਦਕਿ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਸੀ। ਮੌਜੂਦਾ ਸਮੇਂ ਲਾਸ਼ ਨੂੰ ਵ੍ਰਿੰਦਾਵਨ ਦੇ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਜਲਾਲਾਬਾਦ ਭੇਜਣ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।