ਨਿਊਜ਼ ਪੰਜਾਬ
17 ਅਪ੍ਰੈਲ 2026
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਨਿਵਾਸ ‘ਤੇ ਅੱਜ ਸਵੇਰੇ ਛਾਪੇਮਾਰੀ ਕੀਤੀ ਗਈ। ਕਾਰਵਾਈ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਸੀ, ਜਿਸ ਨਾਲ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ, ਈਡੀ ਦੀਆਂ ਟੀਮਾਂ ਵੱਲੋਂ ਮੰਤਰੀ ਨਾਲ ਸੰਬੰਧਤ ਹੋਰ ਥਾਵਾਂ ‘ਤੇ ਵੀ ਇਕੱਠੇ ਛਾਪੇ ਮਾਰੇ ਗਏ ਹਨ। ਇਹ ਕਾਰਵਾਈ ਇੱਕ ਪੁਰਾਣੇ ਮਨੀ ਲਾਂਡਰਿੰਗ ਕੇਸ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਤਹਿਤ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਅਧਿਕਾਰਕ ਤੌਰ ‘ਤੇ ਵੱਡੀ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਜਾਂਚ ਏਜੰਸੀ ਵੱਲੋਂ ਦਸਤਾਵੇਜ਼ਾਂ ਅਤੇ ਲੈਣ-ਦੇਣ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।
