ਨਿਊਜ਼ ਪੰਜਾਬ
17 ਅਪ੍ਰੈਲ 2026
ਪੰਜਾਬ ਦੇ ਰਾਜਪਾਲ Gulab Chand Kataria ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਵਿਧਾਨ ਸਭਾ ‘ਚ ਪਾਸ ਕੀਤਾ ਬਿੱਲ ਦਸਤਖਤ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਜਾਣਕਾਰੀ ਮੁੱਖ ਮੰਤਰੀ Bhagwant Mann ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿਸਾਖੀ ਮੌਕੇ ਪਾਸ ਕੀਤਾ ਗਿਆ ਇਹ ਬਿੱਲ ਹੁਣ ਰਾਜਪਾਲ ਕੋਲ ਵਿਚਾਰ ਲਈ ਭੇਜਿਆ ਗਿਆ ਹੈ।
ਦੂਜੇ ਪਾਸੇ, ਰਾਜਪਾਲ ਨੇ ਹਾਲ ਹੀ ‘ਚ ਕਿਹਾ ਸੀ ਕਿ ਬਿੱਲ ਹਜੇ ਉਨ੍ਹਾਂ ਤੱਕ ਨਹੀਂ ਪਹੁੰਚਿਆ। ਇਸ ਦੇ ਨਾਲ ਹੀ ਅੱਜ ਸੀਐੱਮ ਮਾਨ ਦੀ ਅਗਵਾਈ ਹੇਠ ਕੈਬਨਿਟ ਬੈਠਕ ਹੋ ਰਹੀ ਹੈ, ਜਿਸ ਵਿੱਚ ਮੀਂਹ ਕਾਰਨ ਫਸਲ ਨੁਕਸਾਨ, ਭਰਤੀਆਂ ਅਤੇ ਹੋਰ ਪ੍ਰਸ਼ਾਸਨਿਕ ਮਸਲਿਆਂ ‘ਤੇ ਵਿਚਾਰ ਕੀਤਾ ਜਾਵੇਗਾ, ਅਤੇ ਬੈਠਕ ਮਗਰੋਂ ਮੁੱਖ ਮੰਤਰੀ ਅੰਮ੍ਰਿਤਸਰ ਦੌਰੇ ‘ਤੇ ਵੀ ਜਾਣਗੇ।
