ਕਿਸਾਨਾਂ ਦੀ ਰਣਨੀਤੀ ‘ਚ ਬਦਲਾਅ, ਅੰਦੋਲਨ ਅਜੇ ਲਈ ਮੁਲਤਵੀ-ਪੰਧੇਰ

ਨਿਊਜ਼ ਪੰਜਾਬ

18 ਅਪ੍ਰੈਲ 2026

ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਐਲਾਨਿਆ ਗਿਆ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਸਲੇ ਦੇ ਹੱਲ ਲਈ ਜਥੇਬੰਦੀਆਂ ਕੋਲੋਂ ਤਿੰਨ ਦਿਨ ਦਾ ਸਮਾਂ ਮੰਗਿਆ ਹੈ, ਜਿਸ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੇ.ਕੇ.ਐਮ. ਵੱਲੋਂ ਭਲਕੇ ਲੁਧਿਆਣਾ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਅਗਲੇ ਕਦਮਾਂ ਬਾਰੇ ਫੈਸਲਾ ਲਿਆ ਜਾਵੇਗਾ।