ਨਿਊਜ਼ ਪੰਜਾਬ
17 ਅਪ੍ਰੈਲ 2026
ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਅਤੇ ਉਨ੍ਹਾਂ ਦੇ ਪਰਿਵਾਰ ਲਈ ਵੱਡੀ ਰਾਹਤ ਸਾਹਮਣੇ ਆਈ ਹੈ, ਜਿੱਥੇ Central Bureau of Investigation (CBI) ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ 2020 ਵਿੱਚ Bank of India ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਸ਼ੁਰੂ ਹੋਇਆ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਕਿ ਉਨ੍ਹਾਂ ਨਾਲ ਸਬੰਧਤ ‘ਤਾਰਾ ਕਾਰਪੋਰੇਸ਼ਨ’ ਨੇ ਖੇਤੀਬਾੜੀ ਕਾਰੋਬਾਰ ਦੇ ਨਾਂ ‘ਤੇ ਲਿਆ ਕਰਜ਼ਾ ਗਲਤ ਤਰੀਕੇ ਨਾਲ ਵਰਤਿਆ ਅਤੇ ਬੈਂਕ ਨੂੰ ਲਗਭਗ 40 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ।
ਅਦਾਲਤ ਨੇ ਫੈਸਲੇ ਦੌਰਾਨ ਕਿਹਾ ਕਿ ਮੁਲਜ਼ਮਾਂ ਨੇ ਜਾਂਚ ਵਿੱਚ ਸਹਿਯੋਗ ਕੀਤਾ ਹੈ ਅਤੇ ਚਾਰਜਸ਼ੀਟ ਪਹਿਲਾਂ ਹੀ ਦਾਇਰ ਹੋ ਚੁੱਕੀ ਹੈ, ਇਸ ਲਈ ਹਿਰਾਸਤੀ ਪੁੱਛਗਿੱਛ ਦੀ ਲੋੜ ਨਹੀਂ ਹੈ। ਹਾਲਾਂਕਿ, ਉਨ੍ਹਾਂ ਨੂੰ ਅਦਾਲਤ ਵਿੱਚ ਸਰੈਂਡਰ ਕਰਨ ਦੀ ਸ਼ਰਤ ‘ਤੇ ਜ਼ਮਾਨਤ ਦਿੱਤੀ ਗਈ ਹੈ ਅਤੇ ਮਾਮਲੇ ਵਿੱਚ ਅਗਲੀ ਕਾਰਵਾਈ ਦੌਰਾਨ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
