ਨਿਊਜ਼ ਪੰਜਾਬ
17 ਅਪ੍ਰੈਲ 2026
ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਮਕਸਦ ਨਾਲ ਵੱਡਾ ਫੈਸਲਾ ਲੈਂਦਿਆਂ 129 ਡੀਐਸਪੀ (DSP) ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਤਬਾਦਲੇ ਵੱਖ-ਵੱਖ ਜ਼ਿਲ੍ਹਿਆਂ ਅਤੇ ਯੂਨਿਟਾਂ ਵਿੱਚ ਕੀਤੇ ਗਏ ਹਨ, ਤਾਂ ਜੋ ਪੁਲਿਸ ਪ੍ਰਣਾਲੀ ਵਿੱਚ ਤੇਜ਼ੀ ਅਤੇ ਪ੍ਰਭਾਵਸ਼ੀਲਤਾ ਲਿਆਈ ਜਾ ਸਕੇ। ਸਰਕਾਰ ਵੱਲੋਂ ਜਾਰੀ ਕੀਤੀ ਸੂਚੀ ਵਿੱਚ ਹਰ ਅਧਿਕਾਰੀ ਦੀ ਨਵੀਂ ਤਾਇਨਾਤੀ ਦਾ ਵੇਰਵਾ ਦਿੱਤਾ ਗਿਆ ਹੈ।








