ਜਿ਼ਲਾ ਲੁਧਿਆਣਾ ਵਿੱਚ ਕਰੋਨਾ ਦੇ ਨਵੇਂ 24 ਮਾਮਲੇ ਆਏ, ਪ੍ਰੇਮ ਨਗਰ ਵੀ ਕਨੰਟੇਨਮੈਂਟ ਇਲਾਕਾ ਐਲਾਨਿਆ
ਜ਼ਿਲ•ਾ ਲੁਧਿਆਣਾ ਵਿੱਚ 10 ਹੋਰ ਮਰੀਜ਼ ਤੰਦਰੁਸਤ ਹੋਏ
-ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਵਧੀਕ ਡਿਪਟੀ ਕਮਿਸ਼ਨਰ
ਲੁਧਿਆਣਾ, 14 ਜੂਨ ( ਨਿਊਜ਼ ਪੰਜਾਬ)-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਅਮਰਜੀਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 10 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 24 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ•ਾਂ ਵਿੱਚੋਂ 23 ਜ਼ਿਲ•ਾ ਲੁਧਿਆਣਾ ਨਾਲ ਅਤੇ 1 ਮਰੀਜ਼ ਹੋਰ ਜ਼ਿਲ•ੇ ਨਾਲ ਸੰਬੰਧਤ ਹੈ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ•ਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 14 ਜੂਨ, 2020 ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 205 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 17508 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 16228 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 15748 ਨਤੀਜੇ ਨੈਗੇਟਿਵ ਆਏ ਹਨ, ਜਦਕਿ 1280 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 360 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 120 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 11 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 8 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 205 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਹੁਣ 9894 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2898 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 297 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 1198 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਸ਼ਹਿਰਦੀ ਸੰਘਣੀ ਆਬਾਦੀ ਵਾਲੇ ਇਲਾਕੇ ਦੇ ਤੌਰ ਤੇ ਜਾਣੇ ਜਾਂਦੇ ਪ੍ਰੇਮ ਨਗਰ ਵਿਚ ਕੋਰੋਨਾ ਪੀੜਤਾਂ ਦਾ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਇਲਾਕੇ ਵਿਚ ਹੁਣ ਤੱਕ 18 ਮਰੀਜ਼ ਸਾਹਮਣੇ ਆ ਚੁੱਕੇ ਹਨ ਜਿਸ ਕਾਰਨ ਇਸ ਇਲਾਕੇ ਨੂੰ ਸਿਹਤ ਵਿਭਾਗ ਵੱਲੋਂ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਸਿਵਿਲ ਸਰਜਨ ਡਾ. ਰਾਜੇਸ਼ ਬੱਗਾ ਨੇ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਪ੍ਰੇਮ ਨਗਰ ਚ ਘਰ ਘਰ ਜਾ ਕੇ ਸਰਵੇਖਣ ਕਰਨਗੀਆਂ ਤਾਂ ਜੋ ਸ਼ੱਕੀ /ਪੀੜਤ ਮਰੀਜ਼ਾਂ ਦੀ ਪਛਾਣ ਕਰ ਕੇ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਸ਼ੁਰੂ ਕਰਵਾਇਆ ਜਾ ਸਕੇ