ਨਿਊਜ਼ ਪੰਜਾਬ
19 ਅਪ੍ਰੈਲ 2026
ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਕਾਨੂੰਨ ਨੂੰ ਲੈ ਕੇ ਇੱਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026” ‘ਤੇ ਦਸਤਖਤ ਕਰਨ ਨਾਲ ਇਹ ਹੁਣ ਕਾਨੂੰਨੀ ਰੂਪ ਵਿੱਚ ਲਾਗੂ ਹੋ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਕਾਨੂੰਨ ਸ੍ਰੀ Guru Granth Sahib ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਲਿਆਂਦਾ ਗਿਆ ਹੈ।
ਮੁੱਖ ਬਿੰਦੂ:
*ਬੇਅਦਬੀ ਦੇ ਮਾਮਲਿਆਂ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ
*ਪੁਲਿਸ ਨੂੰ ਬਿਨਾਂ ਨੋਟਿਸ ਗ੍ਰਿਫ਼ਤਾਰੀ ਦਾ ਅਧਿਕਾਰ
*ਦੋਸ਼ੀਆਂ ਲਈ ਜ਼ਮਾਨਤ ਨਾ ਮਿਲਣ ਦੀ ਸ਼ਰਤ
*ਮਾਨਸਿਕ ਤੌਰ ‘ਤੇ ਬਿਮਾਰ ਦੋਸ਼ੀ ਦੇ ਮਾਮਲੇ ਵਿੱਚ ਸਰਪ੍ਰਸਤ ਲਈ ਵੀ ਜ਼ਿੰਮੇਵਾਰੀ ਅਤੇ ਸਜ਼ਾ
ਸਰਕਾਰ ਵੱਲੋਂ ਜਲਦ ਹੀ ਇਸ ਕਾਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਲੰਮੇ ਸਮੇਂ ਤੋਂ ਸੰਗਤ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਇਸ ਤਰ੍ਹਾਂ ਦੇ ਸਖ਼ਤ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਸੀ।ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਵਾਹਿਗੁਰੂ ਜੀ ਦਾ ਸ਼ੁਕਰ ਅਦਾ ਕਰਦੇ ਹੋਏ ਕਿਹਾ ਕਿ ਇਹ ਸੇਵਾ ਮਿਲਣਾ ਉਹਨਾਂ ਲਈ ਮਾਣ ਦੀ ਗੱਲ ਹੈ ਅਤੇ ਉਨ੍ਹਾਂ ਨੇ ਸਮੂਹ ਸੰਗਤ ਦਾ ਵੀ ਧੰਨਵਾਦ ਕੀਤਾ।
