ਜੰਮੂ ਕਸ਼ਮੀਰ ਦੇ ਊਧਮਪੁਰ’ ਚ ਭਿਆਨਕ ਬੱਸ ਹਾਦਸਾ, ਮੌਤਾਂ ਦੀ ਗਿਣਤੀ 20 ਤੱਕ ਪਹੁੰਚੀ

ਨਿਊਜ਼ ਪੰਜਾਬ

20 ਅਪ੍ਰੈਲ 2026

ਜੰਮੂ ਕਸ਼ਮੀਰ ਦੇ ਊਧਮਪੁਰ ਦੇ ਰਾਮਨਗਰ ਖੇਤਰ ਦੇ ਕਾਗੋਟ ਪਿੰਡ ਨੇੜੇ ਵਾਪਰੇ ਦਿਲ ਦਹਿਲਾ ਦੇਣ ਵਾਲੇ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪਹੁੰਚ ਗਈ ਹੈ। ਸੋਮਵਾਰ ਸਵੇਰੇ ਕਰੀਬ 10 ਵਜੇ ਇੱਕ ਯਾਤਰੀ ਬੱਸ, ਜੋ ਜੰਮੂ ਤੋਂ ਸ਼੍ਰੀਨਗਰ ਵੱਲ ਜਾ ਰਹੀ ਸੀ, ਪਹਾੜੀ ਸੜਕ ‘ਤੇ ਕੰਟਰੋਲ ਗੁਆ ਬੈਠੀ ਅਤੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ, ਜਦਕਿ ਪੁਲਿਸ ਅਤੇ ਫੌਜ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਹਾਦਸੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।