ਰੋਪੜ ਨੇੜੇ ਪਿੰਡ ‘ਚ ਲਵ ਮੈਰਿਜ ਖਿਲਾਫ਼ ਸਖ਼ਤ ਫੈਸਲਾ, ਸਮਾਜਿਕ ਬਾਈਕਾਟ ਦਾ ਐਲਾਨ

ਨਿਊਜ਼ ਪੰਜਾਬ

20 ਅਪ੍ਰੈਲ 2026

ਪੰਜਾਬ ਦੇ ਰੋਪੜ ਦੇ ਨਜ਼ਦੀਕੀ ਪਿੰਡ ਓਇੰਦ ਵਿੱਚ ਸਮਾਜਿਕ ਵਿਵਸਥਾ ਬਣਾਈ ਰੱਖਣ ਦੇ ਨਾਂ ’ਤੇ ਪੰਚਾਇਤ ਵੱਲੋਂ ਇੱਕ ਵੱਡਾ ਅਤੇ ਵਿਵਾਦਿਤ ਫੈਸਲਾ ਲਿਆ ਗਿਆ ਹੈ। ਪਿੰਡ ਦੀ ਆਮ ਸਭਾ ਅਤੇ ਪੰਚਾਇਤ ਨੇ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਕਿ ਜੇ ਕੋਈ ਲੜਕਾ ਜਾਂ ਲੜਕੀ ਪਿੰਡ ਵਿੱਚ ਲਵ ਮੈਰਿਜ ਕਰਵਾਉਂਦਾ ਹੈ ਤਾਂ ਉਸਦਾ ਅਤੇ ਉਸਦੇ ਪਰਿਵਾਰ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।

ਮਤੇ ਅਨੁਸਾਰ, ਲਵ ਮੈਰਿਜ ਕਰਨ ਵਾਲੇ ਜੋੜਿਆਂ ਨਾਲ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਪਿੰਡ ਦੀਆਂ ਸਮਾਜਿਕ ਗਤੀਵਿਧੀਆਂ ਤੋਂ ਦੂਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਜੇ ਕੋਈ ਪਿੰਡ ਵਾਸੀ ਅਜਿਹੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੁੰਦਾ ਹੈ, ਤਾਂ ਉਸ ਖ਼ਿਲਾਫ਼ ਵੀ ਸਮੂਹਕ ਬਾਈਕਾਟ ਦੀ ਕਾਰਵਾਈ ਕੀਤੀ ਜਾਵੇਗੀ।

ਸਰਪੰਚ ਦਾ ਕਹਿਣਾ ਹੈ ਕਿ ਇਹ ਫੈਸਲਾ ਪਿੰਡ ਦੀ ਪਰੰਪਰਾਵਾਂ ਅਤੇ ਸਮਾਜਿਕ ਢਾਂਚੇ ਨੂੰ ਬਰਕਰਾਰ ਰੱਖਣ ਲਈ ਲਿਆ ਗਿਆ ਹੈ, ਪਰ ਇਸ ਤਰ੍ਹਾਂ ਦੇ ਫੈਸਲੇ ਆਮ ਤੌਰ ’ਤੇ ਮਨੁੱਖੀ ਅਧਿਕਾਰਾਂ ਅਤੇ ਵਿਅਕਤੀਗਤ ਆਜ਼ਾਦੀ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ।