ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ — ਉਮਰ ਕੈਦ ਤੇ 25 ਲੱਖ ਤੱਕ ਜੁਰਮਾਨਾ

ਨਿਊਜ਼ ਪੰਜਾਬ

20 ਅਪ੍ਰੈਲ 2026

ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਇਹ ਬਿੱਲ ਹੁਣ ਕਾਨੂੰਨ ਬਣ ਗਿਆ ਹੈ।

ਰਾਜਪਾਲ Gulab Chand Kataria ਦੇ ਦਸਤਖਤ ਤੋਂ ਬਾਅਦ ਲਾਗੂ ਹੋਏ ਇਸ ਕਾਨੂੰਨ ਤਹਿਤ ਬੇਅਦਬੀ ਕਰਨ ਵਾਲਿਆਂ ਲਈ ਘੱਟੋ-ਘੱਟ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 5 ਲੱਖ ਤੋਂ 25 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸਦੇ ਨਾਲ ਹੀ ਮਾਮਲਿਆਂ ਦੀ ਜਾਂਚ 60 ਤੋਂ 90 ਦਿਨਾਂ ਵਿੱਚ ਪੂਰੀ ਕਰਨ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ ਅਤੇ ਇਹ ਮਾਮਲੇ ਗੈਰ-ਜ਼ਮਾਨਤੀ ਹੋਣਗੇ। ਜੇ ਦੋਸ਼ੀ ਮਾਨਸਿਕ ਤੌਰ ‘ਤੇ ਅਸਥਿਰ ਪਾਇਆ ਜਾਂਦਾ ਹੈ ਤਾਂ ਫੋਰੈਂਸਿਕ ਮਨੋਵਿਗਿਆਨੀਆਂ ਦਾ ਬੋਰਡ ਉਸਦੀ ਜਾਂਚ ਕਰੇਗਾ।

ਨਵੇਂ ਕਾਨੂੰਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸੰਬੰਧਿਤ ਕਈ ਕਿਰਿਆਵਾਂ ਨੂੰ ਸਪੱਸ਼ਟ ਤੌਰ ‘ਤੇ ਅਪਰਾਧ ਘੋਸ਼ਿਤ ਕੀਤਾ ਗਿਆ ਹੈ, ਜਿਨ੍ਹਾਂ ‘ਤੇ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ।