ਜਿਲ੍ਹਾ ਲੁਧਿਆਣਾ ਵਿੱਚ ਹਫ਼ਤਾ ਭਰ ਜ਼ਮੀਨੀ ਪੱਧਰ ‘ਤੇ ਹੋਣਗੀਆਂ ਜਾਗਰੂਕ ਗਤੀਵਿਧੀਆਂ-ਅਮਰਜੀਤ ਸਿੰਘ ਬੈਂਸ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਗਰੂਕਤਾ ਮੁਹਿੰਮ ਦਾ ਅਗਾਜ਼
-ਹਰੇਕ ਬਲਾਕ ਅਤੇ ਸ਼ਹਿਰ ‘ਚ ਲੋਕਾਂ ਨੂੰ ਕੋਵਿਡ 19 ਤੋਂ ਕੀਤਾ ਜਾ ਰਿਹੈ ਸਾਵਧਾਨ
ਲੁਧਿਆਣਾ, 14 ਜੂਨ ( ਨਿਊਜ਼ ਪੰਜਾਬ )-ਜ਼ਿਲ ਲੁਧਿਆਣਾ ‘ਚ ਮਿਸ਼ਨ ਫ਼ਹਿਤ ਤਹਿਤ ਕੋਵਿਡ 19 ਤੋਂ ਬਚਾਅ ਲਈ ਅਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਅੱਜ ਸ਼ੁਰੂ ਹੋਈ, ਜਿਸ ਨੂੰ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਅਮਰਜੀਤ ਸਿੰਘ ਬੈਂਸ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ•ਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ•ੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾਵੇਗਾ ਅਤੇ ਇਹ ਪ੍ਰਚਾਰ ਵਾਹਨ ਜ਼ਿਲ•ੇ ਦੇ ਹਰ ਪਿੰਡ ਤੇ ਸ਼ਹਿਰ ‘ਚ ਜਾਣਗੇ। ਪੂਰੇ ਜ਼ਿਲ•ੇ ਨੂੰ ਕਵਰ ਕਰਨ ਲਈ ਅੱਜ 60 ਵੈਨਾਂ ਨੂੰ ਰਵਾਨਾ ਕੀਤਾ ਗਿਆ ਹੈ।
ਉਨ•ਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ•ੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨ•ਾਂ ਦੱਸਿਆ ਕਿ 15 ਜੂਨ ਨੂੰ ਅਧਿਕਾਰਿਤ ਤੌਰ ‘ਤੇ ਮਿਸ਼ਨ ਫ਼ਤਿਹ ਤਹਿਤ ਹੋਣ ਵਾਲੀਆਂ ਜ਼ਮੀਨੀ ਗਤੀਵਿਧੀਆਂ ਦੀ ਆਰੰਭਤਾ ਕੀਤੀ ਜਾਵੇਗੀ।
ਉਨ•ਾਂ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਜ਼ਿਲ•ਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ। ਕੋਰੋਨਾ ਯੋਧਿਆਂ ਵੱਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ‘ਤੇ ਅਪਲੋਡ ਕਰਨ ਲਈ ਜ਼ਿਲ•ਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। ਇਨ•ਾਂ ਕੋਰੋਨਾ ਯੋਧਿਆਂ ਵਿੱਚ ਪ੍ਰਸ਼ਾਸਨਿਕ, ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਸਫ਼ਾਈ ਵਰਕਰ, ਜੀ ਓ ਜੀਜ਼, ਸਰਪੰਚ, ਸਵੈ ਸੇਵੀ ਸੰਗਠਨ ਆਦਿ ਸ਼ਾਮਿਲ ਹੋਣਗੇ। ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ•ਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ। 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 18 ਜੂਨ ਨੂੰ ਜ਼ਿਲ•ੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲ•ੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ। ਜ਼ਿਲ•ਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ•ਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨ•ਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ।
ਉਨ•ਾਂ ਅੱਗੇ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ‘ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ। ਸ੍ਰ. ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫ਼ਲ ਕਰਨ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਬਿਮਾਰੀ ਤੋਂ ਖੁਦ ਵੀ ਬਚਣ ਅਤੇ ਹੋਰਾਂ ਨੂੰ ਵੀ ਬਚਾਉਣ ਲਈ ਸਹਿਯੋਗ ਕਰਨ।