ਨਿਊਜ਼ ਪੰਜਾਬ
21 ਅਪ੍ਰੈਲ 2026
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਪਹੁੰਚ ਚੁੱਕੀ ਹੈ, ਜਿੱਥੇ ਉਹ ਇਸ ਵੇਲੇ Dibrugarh Central Jail ਵਿੱਚ ਰਾਸ਼ਟਰੀ ਸੁਰੱਖਿਆ ਐਕਟ (National Security Act) ਤਹਿਤ ਨਜ਼ਰਬੰਦ ਹੈ। ਰਿਪੋਰਟਾਂ ਮੁਤਾਬਕ 22 ਅਪ੍ਰੈਲ ਨੂੰ ਉਸ ‘ਤੇ ਲੱਗੀ NSA ਦੀ ਮਿਆਦ ਖਤਮ ਹੋਣ ਜਾ ਰਹੀ ਹੈ, ਜਿਸ ਤੋਂ ਬਾਅਦ ਫਰਵਰੀ 2023 ਦੇ Ajnala Police Station incident 2023 ਮਾਮਲੇ ਵਿੱਚ ਉਸਦੀ ਰਸਮੀ ਗ੍ਰਿਫਤਾਰੀ ਕੀਤੀ ਜਾ ਸਕਦੀ ਹੈ। ਗ੍ਰਿਫਤਾਰੀ ਤੋਂ ਬਾਅਦ, ਪੁਲਿਸ ਵੱਲੋਂ ਉਸਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ।
