ਨਿਊਜ਼ ਪੰਜਾਬ
21 ਅਪ੍ਰੈਲ 2026
ਚਾਰ ਧਾਮ ਯਾਤਰਾ ਦੀ ਸ਼ੁਰੂਆਤ ਨਾਲ ਭਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗੰਗੋਤਰੀ ਤੇ ਯਮਨੋਤਰ ਦੇ ਕਪਾਟ ਪਹਿਲਾਂ ਹੀ ਖੁੱਲ੍ਹ ਚੁੱਕੇ ਹਨ, ਜਦਕਿ ਭਲਕੇ ਬਾਬਾ ਕੇਦਾਰ ਨਾਥ ਦੇ ਦਰਸ਼ਨ ਲਈ ਰਸਤਾ ਖੁੱਲ੍ਹ ਜਾਵੇਗਾ। 23 ਅਪ੍ਰੈਲ ਨੂੰ ਬਦਰੀਨਾਥ ਅਤੇ ਫਿਰ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਵੀ ਖੋਲ੍ਹੇ ਜਾਣਗੇ। ਇਸ ਸਬੰਧੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਨੂੰ ਸੁਚਾਰੂ ਬਣਾਉਣ ਲਈ ਐੱਸ.ਓ.ਪੀ ਵੀ ਜਾਰੀ ਕਰ ਦਿੱਤੇ ਗਏ ਹਨ।
