ਨਿਊਜ਼ ਪੰਜਾਬ
22 ਅਪ੍ਰੈਲ 2026
ਪੰਜਾਬ ਦੇ ਮਜੀਠਾ ਤੋਂ ਇੱਕ ਅਹਿਮ ਸਿਆਸੀ ਖਬਰ ਸਾਹਮਣੇ ਆਈ ਹੈ, ਜਿੱਥੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਵਾਰਡ ਨੰਬਰ 10 ਤੋਂ ਕੀਮਤੀ ਲਾਲ ਪੱਪੂ ਮੱਛੀ ਵਾਲਾ ਅਤੇ ਸਮੂਹ ਰਾਜਪੂਤ ਭਾਈਚਾਰਾ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ Aam Aadmi Party ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਹਲਕਾ ਇੰਚਾਰਜ਼ ਤਲਬੀਰ ਸਿੰਘ ਗਿੱਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਮਿਲੇਗਾ।
ਲੋਕਾਂ ਨੂੰ ਸੰਬੋਧਨ ਕਰਦਿਆਂ ਗਿੱਲ ਨੇ ਦੱਸਿਆ ਕਿ Arvind Kejriwal ਅਤੇ Bhagwant Mann ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਆਪਣੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਦੁਬਾਰਾ ਸਰਕਾਰ ਬਣਾਉਣ ਲਈ ਲੋਕ ਉਤਸੁਕ ਹਨ।
ਉਨ੍ਹਾਂ ਅੱਗੇ ਕਿਹਾ ਕਿ ਜੇ ਨਗਰ ਕੌਂਸਲ ਮਜੀਠਾ ਦੀਆਂ ਸਾਰੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤਦੇ ਹਨ ਤਾਂ ਸ਼ਹਿਰ ਦਾ ਵਿਕਾਸ ਤੇਜ਼ੀ ਨਾਲ ਕੀਤਾ ਜਾਵੇਗਾ ਅਤੇ ਹਰ ਵਾਰਡ ਵਿੱਚ ਬਿਨਾਂ ਭੇਦਭਾਵ ਕੰਮ ਹੋਵੇਗਾ। ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਇਹ ਪਰਿਵਾਰ ਪਾਰਟੀ ਨਾਲ ਜੁੜੇ ਹਨ, ਜਿਸ ਨਾਲ ਮਜੀਠਾ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
