ਨਿਊਜ਼ ਪੰਜਾਬ
22 ਅਪ੍ਰੈਲ 2026
ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਹਰਿਆਣਵੀ ਅਦਾਕਾਰਾ ਦਿਵਯੰਕਾ ਸਿਰੋਹੀ (30) ਦਾ ਅਚਾਨਕ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ ਉਨ੍ਹਾਂ ਨੂੰ ਘਰ ਵਿੱਚ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦਿਵਯੰਕਾ ਦੇ ਦਿਹਾਂਤ ਨਾਲ ਹਰਿਆਣਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਕਈ ਕਲਾਕਾਰਾਂ ਨੇ ਦੁੱਖ ਪ੍ਰਗਟ ਕੀਤਾ ਹੈ। ਦਿਵਯੰਕਾ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ ਅਤੇ ਉਹ 50 ਤੋਂ ਵੱਧ ਗੀਤਾਂ ਵਿੱਚ ਨਜ਼ਰ ਆ ਚੁੱਕੀ ਸੀ। ਉਸਨੇ ਮਾਸੂਮ ਸ਼ਰਮਾ, ਅਮਿਤ ਸੈਣੀ ਰੋਹਤਕੀਆ ਅਤੇ ਕੇਡੀ ਵਰਗੇ ਮਸ਼ਹੂਰ ਕਲਾਕਾਰਾਂ ਨਾਲ ਕੰਮ ਕੀਤਾ ਸੀ। ਇੰਸਟਾਗ੍ਰਾਮ ‘ਤੇ ਉਸਦੇ ਲਗਭਗ 1.3 ਮਿਲੀਅਨ ਫਾਲੋਅਰਜ਼ ਸਨ।
