ਨਿਊਜ਼ ਪੰਜਾਬ
24 ਅਪ੍ਰੈਲ 2026
ਪੰਜਾਬ ਵਿੱਚ ਜਨਗਣਨਾ 2027 ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜਨਗਣਨਾ ਨਿਰਦੇਸ਼ਕ ਨਵਜੋਤ ਖੋਸਾ ਨੇ ਦੱਸਿਆ ਕਿ ਸੂਬੇ ਵਿੱਚ ਜਨਗਣਨਾ ਦਾ ਕੰਮ 30 ਅਪ੍ਰੈਲ ਤੋਂ 14 ਮਈ ਤੱਕ ਕੀਤਾ ਜਾਵੇਗਾ। ਇਸ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ ਲੋਕਾਂ ਤੋਂ ਜਾਣਕਾਰੀ ਇਕੱਠੀ ਕਰਨਗੇ ਅਤੇ ਉਨ੍ਹਾਂ ਕੋਲ ਪਛਾਣ ਪੱਤਰ ਨਾਲ ਕਿਊਆਰ ਕੋਡ ਵੀ ਹੋਵੇਗਾ, ਜਿਸ ਰਾਹੀਂ ਲੋਕ ਉਨ੍ਹਾਂ ਦੀ ਸਚਾਈ ਦੀ ਪੁਸ਼ਟੀ ਕਰ ਸਕਣਗੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਸ ਪ੍ਰਕਿਰਿਆ ਦੌਰਾਨ ਕੋਈ ਵੀ ਦਸਤਾਵੇਜ਼ ਜਾਂ ਓਟੀਪੀ ਨਹੀਂ ਮੰਗਿਆ ਜਾਵੇਗਾ ਅਤੇ ਇਹ ਪੂਰੀ ਤਰ੍ਹਾਂ ਮੁਫ਼ਤ ਸੇਵਾ ਹੈ।
