ਨਿਊਜ਼ ਪੰਜਾਬ
24 ਅਪ੍ਰੈਲ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਅਤੇ ਵਣਜਾਰੇ ਸਿੱਖ ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਕਮ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਵੱਲੋਂ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਸਿੱਖਿਆ ਸੰਸਥਾਨਾਂ ਵਿੱਚ ਪੜ੍ਹ ਰਹੇ 151 ਬੱਚਿਆਂ ਦੀਆਂ 2025-26 ਦੀਆਂ ਫੀਸਾਂ ਵਜੋਂ ਸਿੱਧੇ ਸਕੂਲਾਂ ਅਤੇ ਕਾਲਜਾਂ ਨੂੰ ਸੌਂਪੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਇਹ ਯਤਨ ਕੀਤਾ ਜਾਂਦਾ ਹੈ ਤਾਂ ਜੋ ਸਿਕਲੀਗਰ ਸਿੱਖ ਬੱਚਿਆਂ ਨੂੰ ਸਿੱਖਿਆ ਰਾਹੀਂ ਸਵੈ-ਨਿਰਭਰ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਾਲ ਭਰ ਦੀ ਫੀਸ ਇਕੋ ਵਾਰ ਜਮ੍ਹਾਂ ਕਰਵਾਈ ਜਾਂਦੀ ਹੈ ਤਾਂ ਜੋ ਇਸਦੀ ਸਹੀ ਵਰਤੋਂ ਯਕੀਨੀ ਬਣੇ ਅਤੇ ਬੱਚਿਆਂ ਦਾ ਭਵਿੱਖ ਮਜ਼ਬੂਤ ਹੋ ਸਕੇ।
