18 ਜੂਨ ਨੂੰ ਹੋ ਸਕਦਾ ਨਵਾਂ ਐਲਾਨ – ਪ੍ਰਧਾਨ ਮੰਤਰੀ ਕੋਰੋਨਾ ਮਰੀਜਾਂ ਦੀ ਵੱਧਦੀ ਗਿਣਤੀ ‘ਤੇ ਵਿਚਾਰ ਕਰਨ ਲਈ ਪੰਜਾਬ ਸਮੇਤ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਗੱਲ
ਨਿਊਜ਼ ਪੰਜਾਬ
ਨਵੀ ਦਿੱਲ੍ਹੀ ,15 ਜੂਨ – ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਅਤੇ ਬੁੱਧਵਾਰ ਨੂੰ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਮੰਗਲਵਾਰ ਦੁਪਹਿਰ ਨੂੰ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਲੈਫਟੀਨੈਂਟ ਗਵਰਨਰਾਂ ਅਤੇ ਪ੍ਰਸ਼ਾਸਕਾਂ ਨਾਲ ਗੱਲਬਾਤ ਕਰਨਗੇ। ਇਨ੍ਹਾਂ ਵਿੱਚ ਪੰਜਾਬ, ਕੇਰਲ, ਗੋਆ, ਉੱਤਰਾਖੰਡ, ਝਾਰਖੰਡ, ਉੱਤਰ-ਪੂਰਬੀ ਰਾਜਾਂ ਅਤੇ ਕੁਝ ਕੇਂਦਰ ਸ਼ਾਸਿਤ ਪ੍ਰਦੇਸ਼ ਸ਼ਾਮਲ ਹਨ।
ਪ੍ਰਧਾਨ ਮੰਤਰੀ ਬੁੱਧਵਾਰ ਨੂੰ 15 ਰਾਜਾਂ ਦੇ ਮੁੱਖ ਮੰਤਰੀਆਂ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨਾਲ ਗੱਲਬਾਤ ਕਰਨਗੇ। ਇਨ੍ਹਾਂ ਵਿੱਚ ਮਹਾਰਾਸ਼ਟਰ, ਪੱਛਮੀ ਬੰਗਾਲ, ਦਿੱਲੀ, ਕਰਨਾਟਕ, ਗੁਜਰਾਤ, ਬਿਹਾਰ ਅਤੇ ਉੱਤਰ ਪ੍ਰਦੇਸ਼ ਕੋਰੋਨਾ ਮਹਾਂਮਾਰੀ ਦੀ ਦੇਸ਼ ਵਿਚਲੀ ਅੱਜ ਦੀ ਰਿਪੋਰਟ