ਨਿਊਜ਼ ਪੰਜਾਬ
27 ਅਪ੍ਰੈਲ 2026
ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਬੰਬ ਦੀ ਧਮਕੀ ਮਿਲਣ ਨਾਲ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਕੰਟਰੋਲ ਰੂਮ ਨੂੰ ਮਿਲੀ ਜਾਣਕਾਰੀ ਮੁਤਾਬਕ Panjab University ਦੇ ਵਿਦਿਆਰਥੀ ਕੇਂਦਰ ਅਤੇ DC ਦਫ਼ਤਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ। ਸੂਚਨਾ ਮਿਲਦੇ ਹੀ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਇਨ੍ਹਾਂ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
