ਵਰਿੰਦਰ ਸ਼ਰਮਾ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਕਿਹਾ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਰਹੇਗੀ ਪਹਿਲ
-ਕੋਵਿਡ 19 ਦੌਰਾਨ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ
-ਅਹੁਦਾ ਛੱਡਣ ਸਮੇਂ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ•ਾ ਵਾਸੀਆਂ ਦਾ ਸਹਿਯੋਗ ਦੇਣ ਲਈ ਕੀਤਾ ਧੰਨਵਾਦ

ਨਿਊਜ਼ ਪੰਜਾਬ

ਲੁਧਿਆਣਾ, 15 ਜੂਨ -ਅੱਜ 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਵਰਿੰਦਰ ਸ਼ਰਮਾ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਚਾਰਜ ਲਿਆ। ਚਾਰਜ ਛੱਡਣ ਵਾਲੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਉਨ•ਾਂ ਨੂੰ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਤੋਂ ਪਹਿਲਾਂ ਉਹ ਜ਼ਿਲ•ਾ ਜਲੰਧਰ, ਮਾਨਸਾ ਦੇ ਡਿਪਟੀ ਕਮਿਸ਼ਨਰ ਰਹਿਣ ਦੇ ਨਾਲ-ਨਾਲ ਬਠਿੰਡਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸਾਸ਼ਕ ਵਜੋਂ ਅਤੇ ਹੋਰ ਅਹਿਮ ਪ੍ਰਸਾਸ਼ਕੀ ਅਹੁਦਿਆਂ ‘ਤੇ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਉਹਨਾਂ ਦੀ ਪਹਿਲੀ ਜਿੰਮੇਵਾਰੀ ਹੋਵੇਗੀ। ਉਨ•ਾਂ ਕਿਹਾ ਕਿ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ 19, ਵਿਕਾਸ ਪ੍ਰੋਜੈਕਟਾਂ, ਟ੍ਰੈਫਿਕ, ਵਾਤਾਵਰਣ, ਸਿਹਤ, ਸਿੱਖਿਆ, ਔਰਤਾਂ, ਬੱਚਿਆਂ ਅਤੇ ਸੀਨੀਅਰ ਸਿਟੀਜ਼ਨ ਦੀ ਸੁਰੱਖਿਆ ਅਤੇ ਹੋਰ ਖੇਤਰਾਂ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਉਨ•ਾਂ ਨੂੰ ਲੁਧਿਆਣਾ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।
ਕੋਵਿਡ 19 ਦੇ ਪ੍ਰਕੋਪ ਬਾਰੇ ਅਗਾਹ ਕਰਦਿਆਂ ਸ੍ਰੀ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨੂੰ ਅਤੇ ਹੋਰਾਂ ਨੂੰ ਇਸ ਬਿਮਾਰੀ ਤੋਂ ਬਚਾ ਕੇ ਰੱਖਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਉਨ•ਾਂ ਸਾਰੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਅਤੇ ਜ਼ਿਲ•ਾ ਲੁਧਿਆਣਾ ਦੇ ਵਿਕਾਸ ਲਈ ਇੱਕ ਟੀਮ ਦੀ ਤਰ•ਾਂ ਕੰਮ ਕਰਨ।
ਪਹਿਲੇ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਜ਼ਿਲ•ਾ ਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਹਨਾਂ ਇੱਥੋਂ ਬਹੁਤ ਕੁਝ ਸਿੱਖਿਆ ਹੈ, ਜੋ ਉਨ•ਾਂ ਦੇ ਭਵਿੱਖ ਵਿੱਚ ਬਹੁਤ ਜਿਆਦਾ ਕੰਮ ਆਵੇਗਾ। ਇਸ ਮੌਕੇ ਸ੍ਰੀਮਤੀ ਅੰਮ੍ਰਿਤ ਸਿੰਘ, ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰ. ਅਮਰਜੀਤ ਸਿੰਘ ਬੈਂਸ, ਸ੍ਰ. ਜਸਪਾਲ ਸਿੰਘ ਗਿੱਲ (ਚਾਰੇ ਵਧੀਕ ਡਿਪਟੀ ਕਮਿਸ਼ਨਰ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

ਸ੍ਸੰੰ