ਨਿਊਜ਼ ਪੰਜਾਬ
29 ਅਪ੍ਰੈਲ 2026
ਪੰਜਾਬ ਵਿੱਚ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਨੂੰ ਮਿਲ ਰਹੀਆਂ ਬੰਬ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਪਟਿਆਲਾ ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਇਕ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਰਾਜਪੁਰਾ ਨੇੜੇ ਰੇਲਵੇ ਟਰੈਕ ’ਤੇ ਧਮਾਕਾ ਵੀ ਹੋਇਆ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਹੋਰ ਵੀ ਸਚੇਤ ਹੋ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸੂਬੇ ਦੇ ਕਈ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਕਾਰਨ ਮਾਹੌਲ ਤਣਾਭਰਿਆ ਬਣਿਆ ਹੋਇਆ ਹੈ।
