ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਦੁੱਧ ਖਰੀਦ ਮੁੱਲ ‘ਚ 20 ਰੁਪਏ ਦਾ ਵਾਧਾ, 2.5 ਲੱਖ ਕਿਸਾਨਾਂ ਨੂੰ ਲਾਭ

ਨਿਊਜ਼ ਪੰਜਾਬ

29 ਅਪ੍ਰੈਲ 2026

ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਨੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਿਲਕਫੈੱਡ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਖਰੀਦ ਮੁੱਲ ਵਿੱਚ ਵਾਧੇ ਦਾ ਐਲਾਨ ਕੀਤਾ ਹੈ, ਜੋ ਕਿ 1 ਮਈ, 2026 ਤੋਂ ਲਾਗੂ ਹੋਵੇਗਾ।

ਇਸ ਫੈਸਲੇ ਨਾਲ ਲਗਭਗ 2.5 ਲੱਖ ਡੇਅਰੀ ਕਿਸਾਨਾਂ ਨੂੰ ਤੁਰੰਤ ਲਾਭ ਮਿਲੇਗਾ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ। ਸਰਕਾਰ ਦਾ ਮਕਸਦ ਕਿਸਾਨਾਂ ਦੀ ਆਮਦਨ ਵਧਾਉਣਾ ਅਤੇ ਸਹਿਕਾਰੀ ਡੇਅਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਕਦਮ ਨਾਲ ਨਾ ਸਿਰਫ਼ ਡੇਅਰੀ ਸੈਕਟਰ ਨੂੰ ਫ਼ਾਇਦਾ ਹੋਵੇਗਾ, ਸਗੋਂ ਪੰਜਾਬ ਦੇ ਲਗਭਗ 30 ਲੱਖ ਦੁੱਧ ਉਤਪਾਦਕਾਂ ‘ਤੇ ਵੀ ਸਕਾਰਾਤਮਕ ਅਸਰ ਪਵੇਗਾ ਅਤੇ ਹਰ ਮਹੀਨੇ ਕਰੀਬ 100 ਕਰੋੜ ਰੁਪਏ ਦੀ ਵਾਧੂ ਆਰਥਿਕ ਗਤੀਵਿਧੀ ਦਾ ਅੰਦਾਜ਼ਾ ਹੈ।