ਨਿਊਜ਼ ਪੰਜਾਬ
29 ਅਪ੍ਰੈਲ 2026
ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਅੱਜ ਪੰਜਾਬ ਦੇ 11 ਵਿਅਕਤੀਆਂ ਨੂੰ ਆਸਟ੍ਰੇਲੀਆ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਰਾਤ ਬਾਅਦ ਵਿੱਚ ਉਨ੍ਹਾਂ ਦੇ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਨਿੱਜੀ ਤੌਰ ‘ਤੇ ਦਿੱਲੀ ਜਾਣਗੇ।
ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਡਿਪੋਰਟ ਹੋਣ ਵਾਲੇ ਨੌਜਵਾਨਾਂ ’ਚ ਤੇਲੰਗਾਨਾ ਤੋਂ ਦੋ, ਹਰਿਆਣਾ ਤੋਂ ਇੱਕ ਅਤੇ ਉੱਤਰਾਖੰਡ ਤੋਂ ਦੋ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਵਿਅਕਤੀਆਂ ਨੂੰ ਲੈਣ ਲਈ ਨਿੱਜੀ ਤੌਰ ‘ਤੇ ਦਿੱਲੀ ਜਾਣਗੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਪੰਜਾਬ ਪਹੁੰਚਣਗੇ, ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ, ਅਤੇ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
