ਨਿਊਜ਼ ਪੰਜਾਬ
30 ਅਪ੍ਰੈਲ 2026
ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਅਹਾਤੇ ਅਤੇ ਹੋਰ ਸੰਬੰਧਤ ਥਾਵਾਂ ‘ਤੇ Enforcement Directorate (ਈ.ਡੀ.) ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ 1.4 ਕਰੋੜ ਰੁਪਏ ਦੀ ਨਕਦੀ ਅਤੇ ਜਾਇਦਾਦ ਨਾਲ ਜੁੜੇ ਕਈ ਮਹੱਤਵਪੂਰਨ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ, ਈ.ਡੀ. ਨੇ ਦੋ ਦਿਨ ਪਹਿਲਾਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਕੁੱਲ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਜਾਂਚ ਦੌਰਾਨ ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਸੁਤਰ ਮਿਲਣ ਤੋਂ ਬਾਅਦ ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
