ਨਿਊਜ਼ ਪੰਜਾਬ
30 ਅਪ੍ਰੈਲ 2026
MP ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਉਹ ਇਸ ਸਮੇਂ Dibrugarh Central Jail ਵਿੱਚ ਬੰਦ ਹਨ ਅਤੇ 5 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਥਾਣੇ ‘ਤੇ ਹਮਲੇ ਦੇ ਮਾਮਲੇ ਵਿੱਚ ਸੁਣਵਾਈ ਦੌਰਾਨ ਅਦਾਲਤ ਵੱਲੋਂ ਉਨ੍ਹਾਂ ਨੂੰ 30 ਅਪ੍ਰੈਲ ਤੱਕ ਹਿਰਾਸਤ ਵਿੱਚ ਭੇਜਿਆ ਗਿਆ ਸੀ।
ਪੁਲਿਸ ਮੁਤਾਬਕ ਜਾਂਚ ਲਗਭਗ ਪੂਰੀ ਹੋ ਚੁੱਕੀ ਹੈ ਅਤੇ ਇਸ ਵੇਲੇ ਹੋਰ ਪੁੱਛਗਿੱਛ ਦੀ ਲੋੜ ਨਹੀਂ, ਹਾਲਾਂਕਿ ਜ਼ਰੂਰਤ ਪੈਣ ‘ਤੇ ਰਿਮਾਂਡ ਲਈ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਪਹਿਲਾਂ ਵੀ ਉਨ੍ਹਾਂ ਨੂੰ ਵੀਸੀ ਰਾਹੀਂ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਸਨ। ਹੁਣ ਹਿਰਾਸਤ ਦੀ ਮਿਆਦ ਪੂਰੀ ਹੋਣ ‘ਤੇ ਅੱਜ ਫਿਰ ਅਦਾਲਤੀ ਕਾਰਵਾਈ ਹੋਵੇਗੀ।
