ਨਿਊਜ਼ ਪੰਜਾਬ
30 ਅਪ੍ਰੈਲ 2026
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 1 ਮਈ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਲਈ ਅਧਿਕਾਰਕ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।


ਇਸ ਸੈਸ਼ਨ ਦੌਰਾਨ ਮਹੱਤਵਪੂਰਨ ਮਸਲਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ ਅਤੇ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਵੀ ਲਏ ਜਾ ਸਕਦੇ ਹਨ। ਸਪੀਕਰ ਨੇ ਸਾਰੇ ਵਿਧਾਇਕਾਂ ਨੂੰ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ ਤਾਂ ਜੋ ਸੈਸ਼ਨ ਸੁਚੱਜੇ ਢੰਗ ਨਾਲ ਚੱਲ ਸਕੇ। ਇਸ ਵਿਸ਼ੇਸ਼ ਸੈਸ਼ਨ ਨੂੰ ਰਾਜ ਦੀ ਰਾਜਨੀਤੀ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
