ਮਜ਼ਦੂਰ ਦਿਵਸ ‘ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਜ਼ਦੂਰੀ ‘ਚ 15% ਵਾਧਾ

ਨਿਊਜ਼ ਪੰਜਾਬ

1 ਮਈ 2026

ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਘੱਟੋ-ਘੱਟ ਮਜ਼ਦੂਰੀ ਵਿੱਚ 15 ਪ੍ਰਤੀਸ਼ਤ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਇਸਨੂੰ ਮਜ਼ਦੂਰਾਂ ਲਈ ਮਜ਼ਦੂਰ ਦਿਵਸ ਦਾ ਖਾਸ ਤੋਹਫ਼ਾ ਕਰਾਰ ਦਿੱਤਾ ਅਤੇ ਕਿਹਾ ਕਿ ਲੰਬੇ ਸਮੇਂ ਬਾਅਦ ਇਹ ਵੱਡਾ ਫੈਸਲਾ ਲਿਆ ਗਿਆ ਹੈ।