ਕੈਨੇਡਾ ‘ਚ ਕੈਫੇ ‘ਤੇ ਗੋਲੀਬਾਰੀ, Kapil Sharma ਨੂੰ ਧਮਕੀ; ਗੈਂਗਸਟਰ ਕਨੈਕਸ਼ਨ ਦੀ ਜਾਂਚ ਜਾਰੀ

ਨਿਊਜ਼ ਪੰਜਾਬ

3, ਮਈ 2026

ਕੈਨੇਡਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚਾਹ ਸੁੱਟਾ ਬਾਰ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਕੈਫੇ Kapil Sharma ਦੇ ਕੈਪਸ ਕੈਫੇ ਦੇ ਬਿਲਕੁਲ ਨੇੜੇ ਸਥਿਤ ਹੈ, ਜਿਸ ਕਾਰਨ ਮਾਮਲਾ ਹੋਰ ਵੀ ਸੰਵੇਦਨਸ਼ੀਲ ਬਣ ਗਿਆ ਹੈ। ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਪੋਸਟ ਨੇ ਮਾਹੌਲ ਤਣਾਭਰਿਆ ਕਰ ਦਿੱਤਾ ਹੈ। ਇਸ ਪੋਸਟ ਵਿੱਚ ਕਥਿਤ ਤੌਰ ‘ਤੇ Lawrence Bishnoi gang ਨਾਲ ਜੁੜੇ ਵਿਅਕਤੀਆਂ ਵੱਲੋਂ ਨਾ ਸਿਰਫ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਗਈ ਹੈ, ਸਗੋਂ ਕਪਿਲ ਸ਼ਰਮਾ ਨੂੰ ਵੀ ਸਿੱਧੀ ਧਮਕੀ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਦੀ ਕੋਸ਼ਿਸ਼ ਜਾਰੀ ਹੈ। ਇਹ ਵੀ ਯਾਦ ਰਹੇ ਕਿ ਪਿਛਲੇ ਸਾਲ ਵੀ ਕਪਿਲ ਸ਼ਰਮਾ ਦੇ ਕੈਫੇ ‘ਤੇ ਹਮਲਾ ਹੋਇਆ ਸੀ, ਜਿਸ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ‘ਤੇ ਚਿੰਤਾ ਵੱਧ ਗਈ ਹੈ।