ਨਿਊਜ਼ ਪੰਜਾਬ
5 ਮਈ 2026
ਚੀਨ ਦੇ ਹੁਨਾਨ ਸੂਬੇ ਦੇ ਲਿਉਯਾਂਗ ਸ਼ਹਿਰ ਵਿੱਚ ਇੱਕ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਧਮਾਕਾ ਹੋਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਅਤੇ 61 ਹੋਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇਹ ਹਾਦਸਾ ਸੋਮਵਾਰ ਸ਼ਾਮ ਗੁਆਂਡੂ ਟਾਊਨਸ਼ਿਪ ਵਿੱਚ ਵਾਪਰਿਆ, ਜਿਸ ਤੋਂ ਬਾਅਦ ਤੁਰੰਤ ਰਾਹਤ ਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਲਗਭਗ 500 ਬਚਾਅ ਕਰਮਚਾਰੀ ਕਾਰਵਾਈ ਵਿੱਚ ਜੁਟੇ ਹੋਏ ਹਨ ਅਤੇ ਜ਼ਖਮੀਆਂ ਦਾ ਇਲਾਜ ਜਾਰੀ ਹੈ। ਦੋ ਬਾਰੂਦ ਗੋਦਾਮਾਂ ਦੇ ਖਤਰੇ ਕਾਰਨ ਆਸ-ਪਾਸ ਦੇ ਇਲਾਕਿਆਂ ਨੂੰ ਖਾਲੀ ਕਰਵਾਇਆ ਗਿਆ ਹੈ, ਜਦਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
