ਪੰਜਾਬ ‘ਚ ਦੋ ਵੱਡੇ ਧਮਾਕੇ, ਜਲੰਧਰ ਤੋਂ ਬਾਅਦ ਅੰਮ੍ਰਿਤਸਰ ‘ਚ ਵੀ ਹਾਈ ਅਲਰਟ

ਨਿਊਜ਼ ਪੰਜਾਬ

6 ਮਈ 2026

ਪੰਜਾਬ ਵਿੱਚ ਮੰਗਲਵਾਰ ਰਾਤ ਦਹਿਸ਼ਤ ਭਰਿਆ ਮਾਹੌਲ ਬਣ ਗਿਆ, ਜਦੋਂ ਪਹਿਲਾਂ ਜਲੰਧਰ ਅਤੇ ਕੁਝ ਘੰਟਿਆਂ ਬਾਅਦ ਅੰਮ੍ਰਿਤਸਰ ਵਿੱਚ ਜ਼ੋਰਦਾਰ ਧਮਾਕੇ ਹੋਏ। ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਸਾਹਮਣੇ ਹੋਏ ਧਮਾਕੇ ਵਿੱਚ ਇੱਕ ਸਕੂਟੀ ਦੇ ਪਰਖੱਚੇ ਉੱਡ ਗਏ, ਜਦਕਿ ਮੁੱਢਲੀ ਜਾਂਚ ਵਿੱਚ ਆਈਈਡੀ ਵਰਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਬਾਅਦ ਦੇਰ ਰਾਤ ਅੰਮ੍ਰਿਤਸਰ ਦੇ ਖਾਸਾ ਕੈਂਪ ਨੇੜੇ ਆਰਮੀ ਕੈਂਪ ਬਾਹਰ ਵੀ ਧਮਾਕਾ ਹੋਇਆ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਦੋਵਾਂ ਮਾਮਲਿਆਂ ਵਿੱਚ ਪੁਲਿਸ, ਫੋਰੈਂਸਿਕ ਟੀਮਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਜਾਰੀ ਹੈ, ਹਾਲਾਂਕਿ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ।