ਨਿਊਜ਼ ਪੰਜਾਬ
7 ਮਈ 2026
ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਈਨਿੰਗ ਮਾਮਲੇ ਸਬੰਧੀ ਅੱਜ ਪਟਿਆਲਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਅਦਾਲਤ ਕੋਲ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਸੁਣਵਾਈ ਤੋਂ ਬਾਅਦ ਵਿਧਾਇਕ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।
