ਨਿਊਜ਼ ਪੰਜਾਬ
8 ਮਈ 2026
ਚੰਡੀਗੜ੍ਹ ਵਿਚ ਕੱਲ੍ਹ (9 ਮਈ) ਪੰਜਾਬ ਕਾਂਗਰਸ ਦੀ ਇਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿਚ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਾਮਿਲ ਹੋਣਗੇ। ਇਸ ਬੈਠਕ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ Bhupesh Baghel ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ Amrinder Singh Raja Warring ਅਤੇ ਵਿਰੋਧੀ ਧਿਰ ਦੇ ਨੇਤਾ Partap Singh Bajwa ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ।
ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਇਸ ਮਹੀਨੇ ਸ਼ੁਰੂ ਹੋ ਸਕਦੀ ਹੈ ਅਤੇ ਸੂਬਾ ਚੋਣ ਅਧਿਕਾਰੀ ਵੱਲੋਂ ਜਲਦ ਹੀ ਸ਼ਡਿਊਲ ਜਾਰੀ ਕੀਤਾ ਜਾ ਸਕਦਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਆਪਣੀ ਚੋਣੀ ਰਣਨੀਤੀ ਤਿਆਰ ਕਰਨ ਵਿੱਚ ਜੁਟੀ ਹੋਈ ਹੈ।
