ਨਿਊਜ਼ ਪੰਜਾਬ
ਪ੍ਰਮਾਤਮਾ ਤੋਂ ਖੁਸ਼ੀ ਕਿਵੇਂ ਲੈਣੀ ਹੈ?…… ਵਿਚਾਰ ਭਾਈ ਹਰਪਾਲ ਸਿੰਘ ਜੀ
*🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ* ੨੬ ਵੈਸਾਖ ੫੫੮, ੯ ਮਈ ੨੦੨੬ ੴ* ☬
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ਮੇਰੇ ਮਨ ਜਪੀਐ ਹਰਿ ਭਗਵੰਤਾ ॥ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
सोरठि महला ५ घरु १ असटपदीआ
ੴ सतिगुर प्रसादि ॥
सभु जगु जिनहि उपाइआ भाई करण कारण समरथु ॥जीउ पिंडु जिनि साजिआ भाई दे करि अपणी वथु ॥किनि कहीऐ किउ देखीऐ भाई करता एकु अकथु ॥गुरु गोविंदु सलाहीऐ भाई जिस ते जापै तथु ॥१॥मेरे मन जपीऐ हरि भगवंता ॥नाम दानु देइ जन अपने दूख दरद का हंता ॥ रहाउ ॥
ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ ‘ਜਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਤੇ’ ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ ॥੧॥ ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ ॥
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥
राग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🚩🚩🙏💐🙏🚩🚩
