ਨਿਊਜ਼ ਪੰਜਾਬ
9 ਮਈ 2026
ਸੰਜੀਵ ਅਰੋੜਾ ਦੇ ਚੰਡੀਗੜ੍ਹ ਸੈਕਟਰ-2 ਸਥਿਤ ਰਿਹਾਇਸ਼ ‘ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਈਡੀ ਦੀ ਟੀਮ ਕਰੀਬ 20 ਗੱਡੀਆਂ ਵਿੱਚ ਉਨ੍ਹਾਂ ਦੇ ਘਰ ਪੁੱਜੀ। ਛਾਪੇਮਾਰੀ ਦੌਰਾਨ ਟੀਮ ਵੱਲੋਂ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਕਾਰਵਾਈ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ।
