ਨਿਊਜ਼ ਪੰਜਾਬ
9 ਮਈ 2026
ਪੰਜਾਬ ਦੇ ਮੁੱਖ ਮੰਤਰੀ Bhagwant Mann ਵੱਲੋਂ ਅੱਜ ਸੰਗਰੂਰ ਦੇ ਭਲਵਾਨ ਪਿੰਡ ਤੋਂ “ਮੇਰੀ ਰਸੋਈ ਯੋਜਨਾ” ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਪ੍ਰੋਟੀਨ ਨਾਲ ਭਰਪੂਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੇ ਨਾਲ-ਨਾਲ ਪੋਸ਼ਟਿਕ ਖੁਰਾਕ ਵੀ ਪ੍ਰਦਾਨ ਕਰਨਾ ਹੈ। ਯੋਜਨਾ ਅਧੀਨ ਹਰ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾਵੇਗਾ।
