ਨਿਊਜ਼ ਪੰਜਾਬ
10 ਮਈ 2026
Bassi Pathana ਅਧੀਨ ਪਿੰਡ ਹਿੰਦੂਪੁਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਕਰੀਬ 10 ਵਜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਥਾਣਾ ਬਡਾਲੀ ਆਲਾ ਸਿੰਘ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ ਵਜੋਂ ਹੋਈ ਹੈ, ਜੋ ਪਿੰਡ ਬੀਬੀਪੁਰ ਦੇ ਰਹਿਣ ਵਾਲੇ ਸਨ। ਤਿੰਨੇ ਵਿਅਕਤੀ ਮੋਟਰਸਾਈਕਲ ‘ਤੇ ਆਪਣੇ ਪਿੰਡ ਵਾਪਸ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਰਾਰ ਕਾਰ ਚਾਲਕ ਦੀ ਭਾਲ ਜਾਰੀ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਬੀਬੀਪੁਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
