ਨਿਊਜ਼ ਪੰਜਾਬ
11 ਮਈ 2026
ਪੰਜਾਬ ਸਰਕਾਰ 13 ਮਈ ਨੂੰ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਲਈ ਇਕ ਵਿਸ਼ੇਸ਼ “ਆਨਲਾਈਨ ਮੀਟਿੰਗ” ਦਾ ਆਯੋਜਨ ਕਰੇਗੀ। ਇਹ ਮਾਨ ਸਰਕਾਰ ਵਲੋਂ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨਾਲ ਸੰਬੰਧ ਮਜ਼ਬੂਤ ਕਰਨ ਲਈ ਮਹੱਤਵਪੂਰਨ ਪਹਿਲਕਦਮੀ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ। ਇਸ ਦੌਰਾਨ ਸੰਬੰਧਿਤ ਵਿਭਾਗਾਂ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਜਾਣਗੇ। ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਈ.ਮੇਲ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੱਲ ਕੀਤੀਆਂ ਜਾਣਗੀਆਂ। ਭਗਵੰਤ ਮਾਨ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਠੋਸ ਯਤਨ ਕਰ ਰਹੀ ਹੈ।
