ਨਿਊਜ਼ ਪੰਜਾਬ
11 ਮਈ 2026
ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 1 IPS ਅਤੇ 28 PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਈ ਜ਼ਿਲ੍ਹਿਆਂ ਅਤੇ ਯੂਨਿਟਾਂ ਵਿੱਚ ਤੈਨਾਤ ਅਧਿਕਾਰੀਆਂ ਦੀਆਂ ਡਿਊਟੀਆਂ ਬਦਲੀਆਂ ਗਈਆਂ ਹਨ।


ਸਰਕਾਰ ਦਾ ਕਹਿਣਾ ਹੈ ਕਿ ਇਹ ਤਬਾਦਲੇ ਪ੍ਰਸ਼ਾਸਨਿਕ ਲੋੜਾਂ ਅਤੇ ਪੁਲਿਸ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਗਏ ਹਨ। ਤਬਾਦਲਿਆਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ।
