ਪੰਜਾਬ ਬੋਰਡ 10ਵੀਂ ਦੇ ਨਤੀਜੇ ਜਾਰੀ, ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਕੀਤਾ ਟਾਪ

ਨਿਊਜ਼ ਪੰਜਾਬ

11 ਮਈ 2026

Punjab School Education Board ਵੱਲੋਂ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਾਰ ਪੰਜਾਬ ਭਰ ਵਿੱਚੋਂ ਫਰੀਦਕੋਟ ਦੀ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਦੂਜੇ ਸਥਾਨ ’ਤੇ ਰੋਪੜ ਦੇ ਮਨੀ ਮਹੇਸ਼ ਸ਼ਰਮਾ ਰਹੇ, ਜਦਕਿ ਤੀਜਾ ਸਥਾਨ ਹੁਸ਼ਿਆਰਪੁਰ ਦੀ ਰੀਆ ਰਾਨੀ ਨੇ ਹਾਸਲ ਕੀਤਾ। ਬੋਰਡ ਵੱਲੋਂ ਜਾਰੀ ਅੰਕੜਿਆਂ ਅਨੁਸਾਰ 95.96 ਫੀਸਦੀ ਲੜਕੀਆਂ ਅਤੇ 93.23 ਫੀਸਦੀ ਲੜਕੇ ਪਾਸ ਹੋਏ ਹਨ।

ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ 94.45 ਫੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ।