ਨਿਊਜ਼ ਪੰਜਾਬ
12 ਮਈ 2026
ਮਨੀ ਲਾਂਡਰਿੰਗ ਮਾਮਲੇ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਕੋਲ ਮੌਜੂਦ ਮਹੱਤਵਪੂਰਨ ਵਿਭਾਗ ਹੋਰ ਮੰਤਰੀਆਂ ਨੂੰ ਸੌਂਪ ਦਿੱਤੇ ਹਨ। ਸੰਜੀਵ ਅਰੋੜਾ ਇਸ ਵੇਲੇ ਈਡੀ ਰਿਮਾਂਡ ‘ਤੇ ਹਨ, ਜਿਸ ਕਾਰਨ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਪ੍ਰਭਾਵਿਤ ਨਾ ਹੋਵੇ ਇਸ ਲਈ ਤੁਰੰਤ ਇਹ ਫੈਸਲਾ ਲਿਆ ਹੈ।

ਨਵੇਂ ਬਦਲਾਵਾਂ ਅਨੁਸਾਰ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸੌਂਧ ਨੂੰ ਬਿਜਲੀ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਸੌਂਪਿਆ ਗਿਆ ਹੈ। ਉਦਯੋਗ ਮੰਤਰਾਲੇ ਦੀ ਕਮਾਨ ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੂੰ ਦਿੱਤੀ ਗਈ ਹੈ, ਜੋ ਇਸ ਸਮੇਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਵੀ ਹਨ।
