ਨਿਊਜ਼ ਪੰਜਾਬ
12 ਮਈ 2026
ਪੰਜਾਬ ਵਿੱਚ ਰਿਸ਼ਵਤਖੋਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ Central Bureau of Investigation ਨੇ ਵਿਜੀਲੈਂਸ ਬਿਊਰੋ ਨਾਲ ਜੁੜੇ 20 ਲੱਖ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਪ੍ਰਾਈਵੇਟ ਵਿਚੋਲਿਆਂ ਪਿਓ-ਪੁੱਤ ਵਿਕਾਸ ਗੋਇਲ ਅਤੇ ਰਾਘਵ ਗੋਇਲ ਨੂੰ ਕਾਬੂ ਕੀਤਾ ਗਿਆ ਹੈ, ਜਦਕਿ 13 ਲੱਖ ਰੁਪਏ ਲੈਂਦਿਆਂ ਅੰਕਿਤ ਵਧਵਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਇਸ ਮਾਮਲੇ ਵਿੱਚ ਵਿਜੀਲੈਂਸ ਦਾ ਰੀਡਰ ਓ.ਪੀ. ਰਾਣਾ ਹਾਲੇ ਫਰਾਰ ਦੱਸਿਆ ਜਾ ਰਿਹਾ ਹੈ। ਸੀਬੀਆਈ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
