Sanjeev Arora ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, 14 ਮਈ ਨੂੰ ਹੋਵੇਗੀ ਅਗਲੀ ਸੁਣਵਾਈ

ਨਿਊਜ਼ ਪੰਜਾਬ

12 ਮਈ 2026

ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ Sanjeev Arora ਨੂੰ ਫਿਲਹਾਲ ਪੰਜਾਬ-ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਜਾਣਕਾਰੀ ਅਨੁਸਾਰ, ਸੰਜੀਵ ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਅਤੇ ਈਡੀ ਰਿਮਾਂਡ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਅਗਲੀ ਤਾਰੀਖ 14 ਮਈ ਨਿਰਧਾਰਤ ਕੀਤੀ ਹੈ। ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ 14 ਮਈ ਨੂੰ ਹੋਵੇਗੀ, ਜਿਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।