ਨਿਊਜ਼ ਪੰਜਾਬ
13 ਮਈ 2026
ਪੰਜਾਬ ਦੇ ਮੁੱਖ ਮੰਤਰੀ Bhagwant Mann ਅਤੇ ਪੰਜਾਬ ਭਾਜਪਾ ਪ੍ਰਧਾਨ Sunil Jakhar ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਇਹ ਧਮਕੀ ਭਰੇ ਸੰਦੇਸ਼ ਪੰਜਾਬ ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰਤ ਈਮੇਲ ਪਤਿਆਂ ‘ਤੇ ਭੇਜੇ ਗਏ ਹਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੋਵੇਂ ਆਗੂਆਂ ਨੂੰ ਸਾਬਕਾ ਮੁੱਖ ਮੰਤਰੀ Beant Singh ਵਾਂਗ ਬੰਬ ਧਮਾਕੇ ਰਾਹੀਂ ਨਿਸ਼ਾਨਾ ਬਣਾਇਆ ਜਾਵੇਗਾ। ਮਾਮਲੇ ਦੀ ਜਾਣਕਾਰੀ ਮਿਲਦੇ ਹੀ Chandigarh Police ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈਮੇਲ ਵਿੱਚ ਸੁਨੀਲ ਜਾਖੜ ਨੂੰ 6 ਜੂਨ ਤੱਕ ਮਾਰਨ ਅਤੇ ਪੰਜਾਬ ਤੇ ਦਿੱਲੀ ਸਥਿਤ ਭਾਜਪਾ ਦਫ਼ਤਰਾਂ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਪੰਜਾਬ ਭਾਜਪਾ ਹੈੱਡਕੁਆਰਟਰ ਦੀ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਉੱਥੇ ਪੰਜਾਬ ਪੁਲਿਸ ਦੇ ਨਾਲ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਧਮਕੀ ਭਰੇ ਈਮੇਲ ਵਿੱਚ ਧਮਾਕਿਆਂ ਦੇ ਸੰਭਾਵਿਤ ਸਮੇਂ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀਆਂ ਹਨ।
