ਪੰਜਾਬ ‘ਚ ਨਗਰ ਨਿਗਮ ਚੋਣਾਂ ਇਸ ਵਾਰ ਬੈਲੇਟ ਪੇਪਰ ਨਾਲ, 26 ਮਈ ਨੂੰ ਪੈਣਗੀਆਂ ਵੋਟਾਂ

ਨਿਊਜ਼ ਪੰਜਾਬ

14 ਮਈ 2026

ਪੰਜਾਬ ਵਿੱਚ ਇਸ ਵਾਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਈਵੀਐੱਮ ਦੀ ਬਜਾਏ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ BEL ਕੰਪਨੀ ਤੋਂ ਈਵੀਐੱਮ ਮੰਗੀਆਂ ਗਈਆਂ ਸਨ ਪਰ ਹੋਰ ਸੂਬਿਆਂ ਦੀਆਂ ਚੋਣਾਂ ਕਾਰਨ ਮਸ਼ੀਨਾਂ ਉਪਲਬਧ ਨਾ ਹੋਣ ਕਰਕੇ ਬੈਲੇਟ ਬਾਕਸ ਨਾਲ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

ਪੰਜਾਬ ਦੀਆਂ 8 ਨਗਰ ਨਿਗਮਾਂ ਸਮੇਤ 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਵਿੱਚ 26 ਮਈ ਨੂੰ ਵੋਟਿੰਗ ਹੋਵੇਗੀ, ਜਦਕਿ 29 ਮਈ ਨੂੰ ਨਤੀਜੇ ਐਲਾਨੇ ਜਾਣਗੇ। ਚੋਣਾਂ ਲਈ ਸੂਬੇ ਭਰ ਵਿੱਚ 3977 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਕੁੱਲ 36.72 ਲੱਖ ਤੋਂ ਵੱਧ ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ।