PSEB 12ਵੀਂ ਟੌਪਰ ਵਿਦਿਆਰਥਣਾਂ ਨੂੰ ਮਿਲਣਗੇ CM ਮਾਨ

ਨਿਊਜ਼ ਪੰਜਾਬ

14 ਮਈ 2026

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਕਲਾਸ ਦੇ ਨਤੀਜਿਆਂ ਵਿੱਚ ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੀਆਂ ਤਿੰਨਾਂ ਵਿਦਿਆਰਥਣਾਂ ਨੇ 100 ਫੀਸਦੀ ਅੰਕ ਹਾਸਲ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਹੁਣ Bhagwant Mann ਚੰਡੀਗੜ੍ਹ ਵਿੱਚ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕਰਨਗੇ।

ਜ਼ਿਲ੍ਹਾ ਮਾਨਸਾ ਦੀ ਸੁਪਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ Ludhiana ਦੀ ਸੁਹਾਨੀ ਚੌਹਾਨ ਦੂਜੇ ਅਤੇ ਦਿਵਾਂਸ਼ੀ ਤੀਜੇ ਸਥਾਨ ‘ਤੇ ਰਹੀ। ਤਿੰਨਾਂ ਵਿਦਿਆਰਥਣਾਂ ਦੀ ਇਸ ਕਾਮਯਾਬੀ ਨਾਲ ਉਨ੍ਹਾਂ ਦੇ ਮਾਪਿਆਂ ਅਤੇ ਜ਼ਿਲ੍ਹਿਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਇਸ ਤੋਂ ਇਲਾਵਾ ਪੰਜਾਬ ਦੇ 416 ਸਰਕਾਰੀ ਸਕੂਲਾਂ ਨੇ 100 ਫੀਸਦੀ ਨਤੀਜਾ ਦਰਜ ਕੀਤਾ ਹੈ, ਜਿਸ ਨੂੰ ਸਿੱਖਿਆ ਖੇਤਰ ਲਈ ਵੱਡੀ ਉਪਲਬਧੀ ਮੰਨਿਆ ਜਾ ਰਿਹਾ ਹੈ।

ਮੁੱਖ ਮੰਤਰੀ Bhagwant Mann ਨੇ ਪਹਿਲਾਂ ਹੀ ਟਵੀਟ ਕਰਕੇ ਤਿੰਨਾਂ ਟੌਪਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਇਹ ਸਫਲਤਾ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਕੇ ਦੇਸ਼ ਅਤੇ ਕੌਮ ਦਾ ਨਾਮ ਰੌਸ਼ਨ ਕਰਨਗੇ।