ਪਠਾਨਕੋਟ ਨਗਰ ਨਿਗਮ ਚੋਣਾਂ: ਭਾਜਪਾ ਨੇ 38 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਿਊਜ਼ ਪੰਜਾਬ

14 ਮਈ 2026

ਪਠਾਨਕੋਟ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ 38 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਾਰੀ ਸੂਚੀ ਵਿੱਚ ਪਾਰਟੀ ਨੇ ਨਵੇਂ ਅਤੇ ਤਜਰਬੇਕਾਰ ਚਿਹਰਿਆਂ ’ਤੇ ਭਰੋਸਾ ਜਤਾਇਆ ਹੈ।

ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਇਸ ਵਾਰ ਪਾਰਟੀ ਵਿਕਾਸ ਦੇ ਮੁੱਦੇ ਨੂੰ ਕੇਂਦਰ ਵਿੱਚ ਰੱਖ ਕੇ ਚੋਣ ਮੈਦਾਨ ਵਿੱਚ ਉਤਰੀ ਹੈ ਅਤੇ ਲੋਕਾਂ ਤੋਂ ਵੱਡੇ ਸਮਰਥਨ ਦੀ ਉਮੀਦ ਕੀਤੀ ਜਾ ਰਹੀ ਹੈ।