ਆਮ ਲੋਕਾਂ ਨੂੰ ਲੱਗਾ ਮਹਿੰਗਾਈ ਦਾ ਝਟਕਾ;3-3 ਰੁਪਏ ਹੋਇਆ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ 

ਨਿਊਜ਼ ਪੰਜਾਬ

15 ਮਈ 2026

ਦੇਸ਼ ਭਰ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਕਰ ਦਿੱਤਾ ਗਿਆ ਹੈ। ਪੈਟਰੋਲ 3.14 ਰੁਪਏ ਤੇ ਡੀਜ਼ਲ 3.11 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦਿੱਲੀ ਵਿੱਚ ਹੁਣ ਪੈਟਰੋਲ ਦੀ ਕੀਮਤ ਲਗਭਗ 98 ਰੁਪਏ ਅਤੇ ਡੀਜ਼ਲ 91 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ।

ਈਰਾਨ-ਅਮਰੀਕਾ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ, ਜਿਸ ਨਾਲ ਸਰਕਾਰੀ ਤੇਲ ਕੰਪਨੀਆਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਸੀ। ਇਸੇ ਕਰਕੇ ਸਰਕਾਰ ਨੇ ਆਖ਼ਿਰਕਾਰ ਚਾਰ ਸਾਲਾਂ ਬਾਅਦ ਕੀਮਤਾਂ ਵਧਾਉਣ ਦਾ ਫੈਸਲਾ ਲਿਆ ਹੈ।