ਨਿਊਜ਼ ਪੰਜਾਬ
15 ਮਈ 2026
ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET UG 2026 ਦੀ ਰੀ-ਐਗਜ਼ਾਮ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਏਜੰਸੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਇਹ ਪ੍ਰੀਖਿਆ 21 ਜੂਨ 2026, ਐਤਵਾਰ ਨੂੰ ਕਰਵਾਈ ਜਾਵੇਗੀ। NTA ਨੇ ਟਵੀਟ ਰਾਹੀਂ ਦੱਸਿਆ ਕਿ ਭਾਰਤ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਘਰ ਉੱਚ ਪੱਧਰੀ ਬੈਠਕ ਹੋਈ ਸੀ, ਜਿਸ ਵਿੱਚ ਰੀ-ਐਗਜ਼ਾਮ ਅਤੇ ਭਵਿੱਖ ਵਿੱਚ ਪੇਪਰ ਲੀਕ ਰੋਕਣ ਲਈ ਕੜੇ ਕਦਮਾਂ ‘ਤੇ ਚਰਚਾ ਕੀਤੀ ਗਈ। ਬੈਠਕ ਵਿੱਚ ਉੱਚ ਸਿੱਖਿਆ ਅਤੇ ਸਕੂਲੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ NTA, CBSE, ਕੇਂਦਰੀ ਵਿਦਿਆਲਿਆ ਸੰਗਠਨ ਅਤੇ ਨਵੋਦਿਆ ਵਿਦਿਆਲਿਆ ਸਮਿਤੀ ਦੇ ਅਧਿਕਾਰੀ ਵੀ ਮੌਜੂਦ ਰਹੇ।
