ਖਡੂਰ ਸਾਹਿਬ ਦੇ MP ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਝਟਕਾ, ਅਜਨਾਲਾ ਹਮਲਾ ਮਾਮਲੇ ’ਚ ਦੋਸ਼ ਤੈਅ

ਨਿਊਜ਼ ਪੰਜਾਬ

15 ਮਈ 2026

ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਨੂੰ ਅੰਮ੍ਰਿਤਸਰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਫਰਵਰੀ 2023 ਦੇ ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਪਹੁੰਚਾਉਣ, ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ, ਅਪਰਾਧਿਕ ਸਾਜ਼ਿਸ਼ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ। ਹਾਲਾਂਕਿ ਅਦਾਲਤ ਨੇ ਆਰਮਜ਼ ਐਕਟ ਅਤੇ ਸਬੂਤ ਨਸ਼ਟ ਕਰਨ ਨਾਲ ਜੁੜੀਆਂ ਧਾਰਾਵਾਂ ਹਟਾ ਦਿੱਤੀਆਂ, ਕਿਉਂਕਿ ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਨੇ ਦਲੀਲ ਦਿੱਤੀ ਕਿ ਮੁਲਜ਼ਮ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਸੀ। ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ।